ਸਟਾਫ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਧਰਮ ਦੀ ਰੱਖਿਆ ਲਈ ਦਿੱਤੀ ਮਹਾਨ ਸ਼ਹਾਦਤ ਦੀ ਯਾਦ 'ਚ ਫਤਹਿਗੜ੍ਹ ਸਾਹਿਬ 'ਚ ਲੱਗਣ ਵਾਲਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਸ਼ਨਿੱਚਰਵਾਰ ਨੂੰ ਸ਼ੁਰੂ ਹੋ ਗਿਆ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਦਿਨ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ 'ਚ ਮੱਥਾ ਟੇਕਿਆ ਤੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ਨਿੱਚਰਵਾਰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ 'ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗੰ੍ਰਥੀ ਸਿੰਘ ਸਾਹਿਬ ਭਾਈ ਹਰਪਾਲ ਸਿੰਘ ਵਲੋਂ ਅਰਦਾਸ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ 'ਚ ਸਵੇਰੇ ਤੋਂ ਹੀ ਸਜੇ ਧਾਰਮਕ ਦੀਵਾਨ 'ਚ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ 'ਚ ਸਵੇਰ ਵੇਲੇ ਤੋਂ ਹੀ ਸਜੇ ਦੀਵਾਨ ਵਿਚ ਰਾਗੀ, ਢਾਡੀ ਅਤੇ ਕਵੀਸ਼ਰਾਂ ਜਥਿਆਂ ਨੇ ਵਾਰਾਂ ਸੁਣਾ ਕੇ ਸੰਗਤ ਨੂੰ ੁਨਿਹਾਲ ਕੀਤਾ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਦਿਨ ਗੁਰਦੁਆਰਾ ਵੱਲ ਜਾਂਦੀਆਂ ਸਾਰੀਆਂ ਸੜਕਾਂ ਤੇ ਸੰਗਤ ਦਾ ਅਥਾਹ ਸਮੁੰਦਰ ਨਜ਼ਰ ਆ ਰਿਹਾ ਸੀ। ਮੇਲੇ ਦੌਰਾਨ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਮੇਲੇ ਵਿਚ ਬਾਹਰੋਂ ਆਉਣ ਵਾਲੀ ਸੰਗਤ ਲਈ ਤਕਰੀਬਨ ਇਕ ਹਜ਼ਾਰ ਤੋਂ ਵੱਧ ਲੰਗਰ ਦਿਨ-ਰਾਤ ਲਗਾਏ ਜਾਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਹਰ ਤਰ੍ਹਾਂ ਦੀ ਸਹੂਲਤ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਐਤਵਾਰ ਨੂੰ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵੱਖੋ ਵੱਖ ਸਿਆਸੀ ਪਾਰਟੀਆਂ ਵਲੋਂ ਕਾਨਫਰੰਸਾਂ ਕੀਤੀਆਂ ਜਾਣਗੀਆਂ।