ਫੋਟੋ ਫਾਇਲ,27ਐਸਐਨਡੀ-ਪੀ-12,13 ਵਿੱਚ
ਪੱਤਰ ਪ੫ੇਰਕ, ਫ਼ਤਹਿਗੜ੍ਹ ਸਾਹਿਬ : ਸ੫ੀ ਫਤਹਿਗੜ੍ਹ ਸਾਹਿਬ ਦੇ ਇਤਿਹਾਸਕ ਆਮ ਖਾਸ ਬਾਗ ਵਿਖੇ ਦੇਰ ਸ਼ਾਮ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਜ਼ਿਲ੍ਹਾ ਪ੫ਸ਼ਾਸ਼ਨ ਅਤੇ ਸ਼੫ੋਮਣੀ ਕਮੇਟੀ ਦੇ ਸਹਿਯੋਗ ਨਾਲ਼ ਸਰਬੰਸਦਾਨੀ ਸ਼੫ੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਉੱਘੇ ਰੰਗ ਕਰਮੀ ਸਵਰਗੀ ਸ਼੫ੀ ਹਰਪਾਲ ਟਿਵਾਣਾ ਦੇ ਲਿਖਿਤ ਅਤੇ ਉਨ੍ਹਾਂ ਦੇ ਸਪੁੱਤਰ ਸ਼੫ੀ ਮਨਪਾਲ ਟਿਵਾਣਾ ਵੱਲੋਂ ਨਿਰਦੇਸ਼ਤ ਨਾਟਕ ' ਸਰਹਿੰਦ ਦੀ ਦੀਵਾਰ' ਦਾ ਸਫ਼ਲ ਮੰਚਨ ਕੀਤਾ ਗਿਆ। ਨਾਟਕ ਦੇ ਮੰਚਨ ਦਾ ਉਦਘਾਟਨ ਸ਼ੋ੫ਮਣੀ ਕਮੇਟੀ ਦੇ ਪ੫ਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਜਥੇਦਾਰ ਮੱਕੜ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬਹੁਤ ਹੀ ਮਾਣ ਮੱਤਾ ਤੇ ਕੁਰਬਾਨੀਆਂ ਭਰਿਆ ਹੈ ਅਤੇ ਸਿੱਖ ਇਤਿਹਾਸ ਦਾ ਦੁਨੀਆਂ ਭਰ 'ਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ ਜਿਸ ਦਲੇਰੀ ਅਤੇ ਨਿਡਰਤਾ ਨਾਲ ਛੋਟੇ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਦਿੱਤੀ ਉਹ ਆਪਣੇ ਆਪ 'ਚ ਇਕ ਬੇਮਿਸਾਲ ਇਤਿਹਾਸਕ ਘਟਨਾਯਮ ਹੈ । ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਉਹ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਨਸ਼ਿਆਂ ਵਿਰੁੱਧ ਅਤੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਸ਼ੋ੫ਮਣੀ ਕਮੇਟੀ ਵੱਲੋਂ ਸਿੱਖੀ ਦੇ ਪ੫ਚਾਰ ਤੇ ਪਸਾਰ ਲਈ ਛੇਤੀ ਹੀ ਹਰੇਕ ਪਿੰਡ 'ਚ ਗੱਡੀਆਂ ਰਾਹੀਂ ਪ੫ਚਾਰ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਅਧੀਨ ਧਾਰਮਿਕ ਮੁਕਾਬਲੇ, ਦੀਵਾਨ ਤੇ ਢਾਡੀ ਦਰਬਾਰ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਛੋਟੇ ਸਾਹਿਬਜਾਦਿਆਂ ਦੇ ਸਫਰ-ਏ-ਸ਼ਹਾਦਤ ਦੀ ਦਾਸਤਾਨ ਨੂੰ ਵੱਡੇ ਪੱਧਰ 'ਤੇ ਲੋਕਾਂ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਸਿੱਖੀ ਸਰੂਪ ਨੂੰ ਅਪਣਾ ਕੇ ਗੁਰੂ ਦੇ ਲੜ ਲੱਗਣ। ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰੇ ਸ਼ਹਾਦਤ ਦੇ ਕੇ ਜੋ ਮਿਸਾਲ ਕਾਇਮ ਕੀਤੀ ਉਹ ਆਪਣੇ ਆਪ 'ਚ ਲਾਮਿਸਾਲ ਹੈ। ਉਨ੍ਹਾਂ ਨਾਟਕ ਦੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਜੋ ਘਟਨਾਯਮ ਪੇਸ਼ ਕੀਤੇ ਹਨ ਉਹ ਸਰਾਹਨਾਂ ਯੋਗ ਹਨ। ਇਸ ਮੌਕੇ ਜ਼ਿਲ੍ਹਾ ਪ੫ੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ, ਸ਼ੋ੫ਮਣੀ ਕਮੇਟੀ ਦੀ ਅੰਤਿ੫ੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਏਡੀਸੀ (ਵਿਕਾਸ) ਅਵਤਾਰ ਸਿੰਘ ਭੁੱਲਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਐਸਡੀਐਮ ਸੁਖਦੇਵ ਸਿੰਘ ਮਾਹਲ, ਐਸਡੀਐਮ ਪੂਜਾ ਸਿਆਲ ਗਰੇਵਾਲ, ਐਸਡੀਐਮ ਅਰੀਨਾ ਦੁੱਗਲ, ਡੀਐਸਪੀ ਗੁਰਦੀਪ ਸਿੰਘ ਗੋਸਲ ਅਤੇ ਭਾਜਪਾ ਦੇ ਰਵਿੰਦਰ ਸਿੰਘ ਪਦਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੀ ਇਸ ਨਾਟਕ ਨੂੰ ਹਜ਼ਾਰਾਂ ਦੀ ਗਿਣਤੀ 'ਚ ਦਰਸ਼ਕਾਂ ਨੇ ਬਹੁਤ ਹੀ ਉਤਸਾਹ ਨਾਲ ਵੇਖਿਆ।