ਜੇਐਨਐਨ, ਸੁਲਤਾਨਪੁਰ ਲੋਧੀ : ਗੁਆਂਢੀ ਮੁਲਕ ਪਾਕਿਸਤਾਨ ਤੋਂ ਘੁਸਪੈਠ ਕਰ ਆਏ ਅੱਤਵਾਦੀਆਂ ਵੱਲੋਂ ਪਠਾਨਕੋਟ ਏਅਰਬੇਸ ਸਟੇਸ਼ਨ 'ਤੇ ਹਮਲਾ ਕਰਨ ਦੇ ਵਿਰੋਧ 'ਚ ਐਤਵਾਰ ਸ਼ਿਵ ਮੰਦਰ ਚੌੜਾ ਖੂਹ ਦੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਦੀ ਪ੍ਰਧਾਨਗੀ 'ਚ ਹਿੰਦੂ ਸੰਗਠਨਾਂ ਨੇ ਵੱਡੀ ਗਿਣਤੀ 'ਚ ਮੈਂਬਰਾਂ ਨੇ ਪਾਕਿਸਤਾਨ ਅਤੇ ਅੱਤਵਾਦ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਵੱਲੋਂ ਕਰਵਾਏ ਜਾ ਰਹੇ ਅੱਤਵਾਦ ਦਾ ਪੁਤਲਾ ਫੂਕਿਆ। ਇਸ ਮੌਕੇ ਰਾਕੋਸ਼ ਨੀਟੂ ਨੇ ਕਿਹਾ ਕਿ ਪਠਾਨਕੋਟ ਅੱਤਵਾਦੀ ਹਮਲਾ ਦੇਸ਼ ਦੀ ਸੁਰੱਖਿਆ ਦੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਸੂਬਾ ਸਰਕਾਰ ਦਾ ਗੁਪਤ ਤੰਤਰ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਇਕ ਐਸਪੀ ਦੇ ਅਗਵਾ ਦੇ ਬਾਅਦ ਜਾਰੀ ਰੈਡ ਅਲਰਟ ਦੇ ਬਾਵਜੂਦ ਪੰਜ ਅੱਤਵਾਦੀਆਂ ਦਾ ਏਅਰਬੇਸ 'ਚ ਪ੍ਰਵੇਸ਼ ਕਰ ਕੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣਾ ਪੰਜਾਬ ਪੁਲਸ ਦੀ ਕਾਰਜਸ਼ੈਲੀ 'ਤੇ ਸਵਾਲੀਆ ਨਿਸ਼ਾਨ ਹੈ। ਇਸ ਮੌਕੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੈਨਿਕਾਂ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਜਪਾ ਦੇ ਰਾਕੇਸ਼ ਪੁਰੀ, ਬਜਰੰਗ ਦਲ ਦੇ ਸੋਨੂੰ ਕਾਲਾ, ਐਸੀ ਡੀ ਪ੍ਰੇਮ ਡਰਾਮਟਿਕ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੋਮ ਕਾਂਤੀ, ਮੋਨੂੰ ਕਾਲੀ, ਸੁਖਵਿੰਦਰ ਸਿੰਘ ਬਾਜਵਾ, ਰਵੀ ਦੱਤ ਨਈਅਰ, ਸੁਨੀਲ ਧੀਰ, ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪ੍ਰਧਾਨ ਸੰਜੇ ਧੀਰ, ਲਵਪ੍ਰੀਤ, ਬੱਬੂ ਸਲਪੋਨਾ, ਸਾਬਕਾ ਸੈਨਿਕ ਸੁਰਜੀਤ ਸਿੰਘ ਤੇ ਹੋਰ ਮੈਂਬਰ ਮੌਜੂਦ ਸਨ।
↧