ਮਨਜਿੰਦਰ ਸਿੰਘ ਪ੍ਰੀਤ, ਨਕੋਦਰ : ਗੁਰੂ ਨਾਨਕ ਨੈਸ਼ਨਲ ਕਾਲਜ (ਕੋ-ਐਡ) ਵਿਖੇ 46ਵੀਂ ਸਾਲਾਨਾ ਐਥਲੈਟਿਕ ਮੀਟ ਪਿ੍ਰੰਸੀਪਲ ਡਾ. ਜਸਪਾਲ ਸਿੰਘ ਦੀ ਸਰਪ੍ਰਸਤੀ ਹੇਠ ਸ਼ੁਰੂ ਹੋਈ। ਐਥਲੈਟਿਕ ਮੀਟ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਇੰਦਰਜੀਤ ਸਿੰਘ ਤੇ ਡਾ. ਚਰਨਜੀਤ ਕੌਰ ਦੀ ਦੇਖ ਰੇਖ ਹੇਠ ਹੋਈ, ਜਿਸ 'ਚ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਸੰਧੂ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਖੇਡਾਂ ਦੌਰਾਨ ਵੱਖ-ਵੱਖ ਮੁਕਾਬਲਿਆਂ ਜਿਵੇ 100 ਮੀਟਰ ਦੌੜ, 200 ਮੀਟਰ ਦੌੜ, 5000 ਮੀਟਰ ਦੌੜ, ਲੰਮੀ ਛਾਲ, ਹਾਈ ਜੰਪ ਆਦਿ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਗੁਰਿੰਦਰ ਪਾਲ ਸਿੰਘ ਸੋਹੀ, ਪਲਵਿੰਦਰ ਸਿੰਘ ਸੋਹੀ, ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਨ੍ਹਾਂ ਤੋਂ ਇਲਾਵਾ ਕਾਲਜ ਸਟਾਫ ਜਿਨ੍ਹਾਂ ਵੱਲੋਂ ਐਥਲੈਟਿਕ ਮੀਟ ਕਰਵਾਉਣ ਵਿਚ ਪ੍ਰੋ. ਪ੍ਰਬਲ ਜੋਸ਼ੀ, ਪ੍ਰੋ. ਰਵਿੰਦਰ ਕੌਰ ਰੰਧਾਵਾ, ਪ੍ਰੋ. ਰਜਨੀਸ਼ ਜੈਨ, ਰਾਜੇਸ਼ ਕੁਮਾਰ ਅਤੇ ਸਾਰੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਗੋਲਡੀ ਮਹੇ ਤੇ ਡਾ. ਨਿਧੀ ਸੇਠੀ ਨੇ ਨਿਭਾਈ।