ਕੈਪਸ਼ਨ : ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੫ਧਾਨ ਗੁਰਦੀਪ ਸਿੰਘ ਵਾਲੀਆ ਤੇ ਹੋਰ। ਪੰਜਾਬੀ ਜਾਗਰਣ
ਨੰਬਰ : 17 ਮੋਗਾ 8 ਪੀ
ਮਨਪ੫ੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਖਿਡਾਰੀਆਂ ਨੂੰ ਵਜੀਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖਿਡਾਰੀਆਂ 'ਚ ਨਾਜੁਕ ਵਾਲੀਆ, ਪਰਮਿੰਦਰ ਕੌਰ, ਰੁਪਿੰਦਰ ਕੌਰ, ਅਨਮੋਲਪ੫ੀਤ ਕੌਰ, ਸਿਮਰਨ ਕੌਰ, ਸਮਾਇਲ ਸਿੰਗਲਾ, ਹਰਵੰਤ ਕੌਰ, ਜੈਸਵੀਨ ਕੌਰ, ਰੇਜਾ ਰਸ਼ਮੀ, ਕੁਲਵੀਰ ਸਿੰਘ, ਅਮਨਦੀਪ ਸਿੰਘ ਅਤੇ ਗੁਰਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ, ਜਿੰਨਾਂ ਨੂੰ 20 ਹਜ਼ਾਰ ਰੁਪਏ ਤੱਕ ਦਾ ਵਜੀਫ਼ਾ, ਬਲੈਜਰ ਤੇ ਟਰਾਫ਼ੀਆਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਦੇ ਪ੫ਧਾਨ ਗੁਰਦੀਪ ਸਿੰਘ ਵਾਲੀਆ, ਮੈਨੇਜਰ ਮੈਡਮ ਸੋਨਿਕਾ ਵਾਲੀਆ ਅਤੇ ਪਿ੫ੰਸੀਪਲ ਰੀਮਾ ਗਰੋਵਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ 'ਚ ਵੀ ਹਿੱਸਾ ਲੈਂਦੇ ਰਹਿਣ ਲਈ ਪ੫ੇਰਿਤ ਕੀਤਾ। ਉਨ੍ਹਾਂ ਖਿਡਾਰੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਚ ਅੰਕੁਸ਼ ਕੁਮਾਰ, ਜਗਵੀਰ ਸਿੰਘ, ਹਰਜੀਤ ਸਿੰਘ, ਅਮਨਦੀਪ ਕੌਰ ਵੀ ਹਾਜ਼ਰ ਸਨ।