13ਪੀ) ਸਰਬਜੀਤ ਸਿੰਘ ਮੱਕੜ ਪਿੰਡ ਕੋਟ ਕਰਾਰ ਖਾਂ ਵਿਖੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾ ਲਈ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦੀ ਗ੫ਾਂਟ ਦਾ ਚੈੱਕ ਦਿੰਦੇ ਹੋਏ। ਨਾਲ ਹਨ ਦਰਸ਼ਨ ਸਿੰਘ ਕੋਟ ਕਰਾਰ ਖਾਂ, ਅਵਤਾਰ ਸਿੰਘ, ਨੰਬਰਦਾਰ ਬਲਬੀਰ ਸਿੰਘ ਤੇ ਹੋਰ।
-ਮੱਕੜ ਨੇ ਪਿੰਡ ਕੋਟ ਕਰਾਰ ਖਾਂ ਦੇ ਵਿਕਾਸ ਕਾਰਜਾਂ ਲਈ ਦਿੱਤਾ 2 ਲੱਖ ਦੀ ਗ੍ਰਾਂਟ ਦਾ ਚੈੱਕ
-ਕਰੋੜਾਂ ਖ਼ਰਚ ਕੇ ਕੀਤਾ ਜਾਵੇਗਾ ਪਿੰਡਾਂ ਦਾ ਨਵੀਨੀਕਰਨ : ਮੱਕੜ
ਗੁਰਪ੍ਰੀਤ ਸਿੰਘ ਸੰਧੂ, ਕਪੂਰਥਲਾ
ਸਰਬਜੀਤ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਨੇ ਵੀਰਵਾਰ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪਿੰਡ ਕੋਟ ਕਰਾਰ ਖਾਂ ਵਿਖੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦੀ ਗ੫ਾਂਟ ਦਾ ਚੈੱਕ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਵਪੱਖੀ ਵਿਕਾਸ ਲੲਿੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀ ਗ੫ਾਂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ 15 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕਰਕੇ ਪਿੰਡਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਕੋਟ ਕਰਾਰ ਖਾਂ ਪ੫ਧਾਨ ਐਸਸੀ ਵਿੰਗ ਦੋਆਬਾ ਜ਼ੋਨ ਨੇ ਮੱਕੜ ਨੂੰ ਜੀ ਆਇਆ ਕਹਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੂਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਗ੫ਾਂਟ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਬੀਬੀ ਮਨਜੀਤ ਕੌਰ ਸਰਪੰਚ, ਬੀਬੀ ਕਮਲਜੀਤ ਕੌਰ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਕਪੂਰਥਲਾ, ਬੀਬੀ ਮਨਦੀਪ ਕੌਰ ਪ੫ਧਾਨ, ਅਵਤਾਰ ਸਿੰਘ ਸਾਬਕਾ ਸਰਪੰਚ, ਕਰਮ ਸਿੰਘ, ਨਿਰਮਲ ਸਿੰਘ, ਮੰਗਲ ਸਿੰਘ ਸਾਰੇ ਮੈਂਬਰ ਪੰਚਾਇਤ, ਬਲਬੀਰ ਸਿੰਘ ਨੰਬਰਦਾਰ, ਅਮਰੀਕ ਸਿੰਘ ਬੀਰਾ, ਪਰਮਜੀਤ ਸਿੰਘ ਭੀਮਾ, ਪਰਮਜੀਤ ਸਿੰਘ ਪੰਮਾ, ਜਮਾਲ ਦੀਨ, ਰੋਸ਼ਨ ਦੀਨ ਅਤੇ ਸਰਬਜੀਤ ਸਿੰਘ ਕਾਲੂ ਆਦਿ ਵੀ ਹਾਜ਼ਰ ਸਨ।