ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ 14ਵੀਂ ਪੰਜਾਬ ਵਿਧਾਨ ਸਭਾ ਦਾ ਬਾਰਵਾਂ ਸਮਾਗਮ ਸਾਲ 2016-17 ਦਾ ਸਾਲਾਨਾ ਬਜਟ ਪਾਸ ਕਰਵਾਉਣ ਲਈ 8 ਮਾਰਚ ਤੋਂ ਸੱਦਣ ਦੀ ਪ੫ਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੫ਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਬਜਟ ਸਮਾਗਮ 8 ਮਾਰਚ ਨੂੰ ਬਾਅਦ ਦੁਪਿਹਰ 2:00 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਹ ਬਜਟ ਸਮਾਗਮ 22 ਮਾਰਚ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
↧