ਜੇਐਨਐਨ, ਫਗਵਾੜਾ : ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਇਕ ਖੜ੍ਹੇ ਟਰੱਕ ਨਾਲ ਆਟੋ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਪਲਾਹੀ ਗੇਟ ਫਗਵਾੜਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੇ ਲਾਸ਼ਘਰ 'ਚ ਰਖਵਾ ਦਿੱਤਾ ਹੈ। ਪੁਲਸ ਮੁਤਾਬਕ ਸੋਮਵਾਰ ਰਾਤ ਨੂੰ ਹੁਸ਼ਿਆਰਪੁਰ ਰੋਡ 'ਤੇ ਇਕ ਟੱਰਕ ਖੜ੍ਹਾ ਸੀ ਕਿ ਇਸ ਦੌਰਾਨ ਰਾਕੇਸ਼ ਕੁਮਾਰ ਨੇ ਖੜ੍ਹੇ ਟਰੱਕ 'ਚ ਪਿੱਿਛਓਂ ਤੋਂ ਆਟੋ ਮਾਰ ਦਿੱਤਾ, ਜਿਸਦੇ ਚਲਦੇ ਉਸਦੀ ਮੌਤ ਹੋ ਗਈ।
↧