ਵਕੀਲ ਮਹਿਰੋਂ, ਮੋਗਾ : ਫੂਡ ਐਂਡ ਅਲਾਈਡ ਵਰਕਰ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪ੫ਧਾਨ ਸੱਗੜ ਸਿੰਘ ਦੀ ਪ੫ਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੱਗੜ ਨੇ ਕਿਹਾ ਕਿ ਜੇ ਕੋਈ ਠੇਕੇਦਾਰ ਘੱਟ ਰੇਟਾਂ 'ਤੇ ਟੈਂਡਰ ਪਾਉਂਦਾ ਹੈ ਤਾਂ ਯੂਨੀਅਨ ਵੱਲੋਂ ਕਿਸੇ ਵੀ ਏਜੰਸੀ ਦਾ ਕੰਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਜ਼ਦੂਰਾਂ ਦੇ ਬੇਸਿਕ ਰੇਟਾਂ ਵਿਚ ਵਾਧਾ ਕੀਤਾ ਗਿਆ ਹੈ, ਜਦਕਿ ਠੇਕੇਦਾਰ ਵੱਲੋਂ ਮਜ਼ਦੂਰਾਂ ਦਾ ਸ਼ੋਸਣ ਕਰਨ ਲਈ ਘੱਟ ਰੇਟ 'ਤੇ ਟੈਂਡਰ ਪਾ ਦਿੱਤੇ ਜਾਂਦੇ ਹਨ, ਜਿਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਠੇਕੇਦਾਰ ਨੂੰ ਫੂਡ ਏਜੰਸੀਆਂ ਦੇ ਟੈਂਡਰ ਨਾ ਦਿੱਤੇ ਜਾਣ। ਇਸ ਮੌਕੇ ਜਸਵਿੰਦਰ ਸਿੰਘ ਚੌਧਰੀ, ਚੌਧਰੀ ਗੁਰਦੀਪ ਸਿੰਘ, ਬਲਵੀਰ ਸਿੰਘ ਘਾਲੀ, ਸੁਖਦੇਵ ਸਿੰਘ ਚੌਧਰੀ, ਸੁਰਜੀਤ ਸਿੰਘ, ਬਲਵੀਰ ਸਿੰਘ ਕਮੇਟੀ ਮੈਂਬਰ ਆਦਿ ਹਾਜ਼ਰ ਸਨ।
↧