ਪੱਤਰ ਪੇ੫ਰਕ, ਹੁਸ਼ਿਆਰਪੁਰ : ਥਾਣਾ ਟਾਂਡਾ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਦਰਖਾਸਤ ਵਿਚ ਪਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਸੀ ਪਿੰਡ ਥਾਣਾ ਟਾਂਡਾ ਨੇ ਦੱਸਿਆ ਕਿ ਦੋਸ਼ੀਆਂ ਨੇ ਉਸ ਪਾਸੋਂ ਤੇ ਗੁਰਪ੫ੀਤ ਸਿੰਘ ਪੁੱਤਰ ਵਰਿੰਦਰ ਸਿੰਘ, ਸੰਜੀਵ ਕੁਮਾਰ ਪੱੁਤਰ ਬਖਸ਼ੀਸ ਸਿੰਘ ਵਾਸੀਆਨ ਹਰਸੀ ਨੰੂ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਹਰੇਕ ਵਿਅਕਤੀ ਪਾਸੋਂ 8-8 ਲੱਖ ਰੁਪਏ ਦੀ ਠੱਗੀ ਮਾਰੀ। ਨਾ ਤਾਂ ਉਨ੍ਹਾਂ ਨੰੂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਉਕਤ ਦੋਸ਼ੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
↧