ਪੱਤਰ ਪ੍ਰੇਰਕ, ਜੰਡਿਆਲਾ ਗੁਰੂ : ਗੁਰੂ ਮਾਨਿਓ ਗ੍ਰੰਥ ਸੇਵਕ ਜਥਾ ਜੰਡਿਆਲਾ ਗੁਰੂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਖਾਲਸਾ ਸਿਰਜਨਾ ਦਿਵਸ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਤੀਸਰਾ ਖਾਲਸਾ ਦਸਤਾਰ ਚੇਤਨਾ ਮਾਰਚ ਕੱਿਢਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਭਾਈ ਗੁਰਿੰਦਰ ਸਿੰਘ ਨੇ ਦੱਸਿਆ ਇਸ ਮਾਰਚ ਦਾ ਉਦੇਸ਼ ਨੌਜਵਾਨਾਂ 'ਚ ਦਸਤਾਰ ਪ੫ਤੀ ਚੇਤਨਾ ਪੈਦਾ ਕਰਨਾ, ਨਸ਼ਿਆਂ ਤੇ ਪਤਿਤਪੁਣੇ ਦੀ ਸਮੱਸਿਆ ਨੂੰ ਠੱਲ ਪਾਉਣ ਤੇ ਸਿੱਖ ਸਭਿਆਚਾਰ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਲੋਕਾਂ ਵਿਚ ਜਾਗਰਿਤੀ ਪੈਦਾ ਕਰਨ ਲਈ ਇਹ ਚੇਤਨਾ ਮਾਰਚ ਕੱਿਢਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਇਸ ਇਹ ਚੇਤਨਾ ਮਾਰਚ ਨੌਜਵਾਨ ਕਾਰਾਂ, ਮੋਟਰਸਾਈਕਲਾਂ ਆਦਿ 'ਤੇ ਵੱਖ-ਵੱਖ ਪਿੰਡਾਂ 'ਚ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਮਾਰਚ 'ਚ ਕੋਈ ਵੀ ਵਿਅਕਤੀ ਕਿਸੇ ਵੀ ਪ੫ਕਾਰ ਦਾ ਨਸ਼ਾ ਨਹੀਂ ਕਰਕੇ ਆਵੇਗਾ।
↧