ਸਟਾਫ ਰਿਪੋਰਟਰ, ਕੋਲਕਾਤਾ : ਪ੍ਰਦੇਸ਼ ਭਾਜਪਾ ਲੀਡਰਸ਼ਿਪ ਨੇ ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਦੇ ਸੂਬਾਈ ਮੀਤ ਪ੍ਰਧਾਨ ਉਮੇਸ਼ ਰਾਏ, ਉੱਤਰ ਹਾਵੜਾ ਮੰਡਲ ਭਾਜਪਾ ਦੇ ਪ੍ਰਧਾਨ ਵਿਨੈ ਅਗਰਵਾਲ ਤੇ ਭਾਜਯੁਮੋ ਦੇ ਉੱਤਰ ਹਾਵੜਾ ਮੰਡਲ ਪ੍ਰਧਾਨ ਵਿਸ਼ਾਲ ਜਾਇਸਵਾਲ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਤਿੰਨਾਂ ਆਗੂਆਂ 'ਤੇ ਪਾਰਟੀ ਦੇ ਅਨੁਸ਼ਾਸਨ ਦੀ ਉਲੰਘਣਾ ਦਾ ਦੋਸ਼ ਹੈ। ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ।
↧