Quantcast
Channel: Punjabi News -punjabi.jagran.com
Viewing all articles
Browse latest Browse all 43997

ਸੇਵਾਵਾਂ ਰੈਗੂਲਰ ਕੀਤੇ ਜਾਣ ਤਕ ਜਾਰੀ ਰਹੇਗਾ ਸੰਘਰਸ਼ : ਚੌਧਰੀ

$
0
0

ਆਜ਼ਾਦ, ਸ਼ਾਹਕੋਟ/ਮਲਸੀਆਂ : ਐਸਐਸਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਰਵ ਸਿੱਖਿਆ ਅਭਿਆਨ/ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤੇ ਸੈਂਟਰ ਸਪਾਂਸਰਡ ਸਕੀਮ (ਸੀਐਸਐਸ ਉਰਦੂ) ਤਹਿਤ ਕੰਮ ਕਰਦੇ ਲਗਪਗ 12 ਹਜ਼ਾਰ ਅਧਿਆਪਕਾਂ, ਹੈਡਮਾਸਟਰਾਂ ਤੇ ਲੈਬ ਅਟੈਂਡੇਂਟ ਦੀਆਂ ਸੇਵਾਵਾਂ ਸਿੱਖਿਆ ਵਿਭਾਗ 'ਚ ਰੈਗੂਲਰ ਕੀਤੇ ਜਾਣ, ਉਨ੍ਹਾਂ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਵਾਉਣ, ਅਧਿਆਪਕਾਂ 'ਤੇ ਦਰਜ ਕੀਤੇ ਝੂਠੇ ਪੁਲਸ ਮਾਮਲੇ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਐਸਐਸਏ/ਰਮਸਾ ਅਧਿਆਪਕਾਂ ਵੱਲੋਂ ਸਮੂਹ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ, ਜਿਸ 'ਚ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਗਈ।

ਇਸ ਮੌਕੇ ਸੂਬਾ ਪ੍ਰਧਾਨ ਰਾਮ ਭਜਨ ਚੌਧਰੀ ਨੇ ਦੱਸਿਆ ਸਰਵ ਸਿੱਖਿਆ ਅਭਿਆਨ/ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤੇ ਸੈਂਟਰ ਸਪਾਂਸਰਡ ਸਕੀਮ (ਸੀਐਸਐਸ ਉਰਦੂ) ਤਹਿਤ ਲਗਪਗ 12 ਹਜ਼ਾਰ ਅਧਿਆਪਕ, ਹੈੱਡਮਾਸਟਰ ਤੇ ਲੈਬ ਅਟੈਂਡੇਂਟ ਪਿੱਛਲੇ 8 ਸਾਲਾਂ ਤੋਂ ਪੰਜਾਬ ਭਰ ਦੇ ਸਕੂਲਾਂ 'ਚ ਠੇਕੇ 'ਤੇ ਸੇਵਾ ਨਿਭਾ ਰਹੇ ਹਨ। ਪਰ ਸਿੱਖਿਆ ਵਿਭਾਗ 'ਚ ਅਧਿਆਪਕਾਂ ਨੂੰ ਤਿੰਨ ਸਾਲ ਬਾਦ ਰੈਗੂਲਰ ਕਰਨ ਦੀ ਨੀਤੀ ਹੋਣ ਦੇ ਬਾਵਜੂਦ ਉੱਕਤ ਮੁਲਾਜ਼ਮਾਂ ਨੂੰ ਅੱਠ ਸਾਲ ਬੀਤ ਜਾਣ ਦੇ ਬਾਵਜੂਦ ਵੀ ਰੈਗੂਲਰ ਨਹੀਂ ਕੀਤਾ ਗਿਆ, ਜਿਸ ਕਰਕੇ ਐਸਐਸਏ/ਰਮਸਾ ਅਧਿਆਪਕਾਂ ਵੱਲੋਂ ਸਮੂਹ ਜ਼ਿਲ਼੍ਹਾ ਹੈੱਡਕੁਆਟਰਾਂ 'ਤੇ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਪੰਜਾਬ ਦਲਜੀਤ ਸਿੰਘ ਤੇ ਸਿੱਖਿਆ ਪੈਨਲ ਨਾਲ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ 'ਚ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੂਬਾ ਕਮੇਟੀ ਦੀ ਪਿੱਛਲੀ ਮੀਟਿੰਗ 'ਚ ਤਿਆਰ ਕੀਤੀ ਰਣਨੀਤੀ ਅਨੁਸਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਸੂਬਾ ਜਨਰਲ ਸੱਕਤਰ ਅਰਜਿੰਦਰ ਸਿੰਘ ਕਲੇਰ ਨੇ ਕਿਹਾ ਅਧਿਆਪਕ ਅਕਾਲੀ ਦਲ ਬਾਦਲ 'ਤੇ ਭਾਜਪਾ ਪਾਰਟੀਆਂ ਦੇ ਗਠਜੋੜ ਦੀ ਲਾਰਿਆਂ ਦੀ ਨੀਤੀਆਂ ਨੂੰ ਪਛਾਣ ਚੁੱਕੇ ਹਨ ਤੇ ਰੈਗੂਲਰ ਨਾ ਕੀਤੇ ਜਾਣ ਤਕ ਕਿਸੇ ਵੀ ਝਾਂਸੇ 'ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਐਸਐਸਏ/ਰਮਸਾ ਅਧਿਆਪਕਾਂ, ਹੈਡਮਾਸਟਰਾਂ ਤੇ ਲੈਬ ਅਟੈਂਡੇਂਟਾਂ ਦੀਆਂ ਪਿਛਲੇ 4 ਮਹੀਨੇ ਤੋਂ ਬਿਨ੍ਹਾਂ ਕਿਸੇ ਕਾਰਨ ਤਨਖਾਹਾਂ ਰੋਕ ਕੇ ਰੱਖੀਆਂ ਗਈਆਂ ਹਨ, ਜਿਸ ਕਾਰਨ ਮਹਿੰਗਾਈ ਦੇ ਇਸ ਸਮੇਂ 'ਚ ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਤੇ ਮਾਨਸਿਕ ਪਰੇਸ਼ਾਨੀ ਕਾਰਨ ਹੁਣ ਅਧਿਆਪਕ ਵੀ ਕਿਸਾਨਾਂ ਦੀ ਤਰ੍ਹਾਂ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਗਏ ਹਨ।


Viewing all articles
Browse latest Browse all 43997