ਫੋਟੋ : 3-ਬੀਐਨਐਲ-ਪੀ-3
ਕੈਪਸ਼ਨ : ਸੇਂਟ ਬਚਨਪੁਰੀ ਸਕੂਲ 'ਚ ਕੰਮ ਕਰਨ ਵਾਲੀਆਂ ਆਂਟੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੫ਬੰਧਕ।
ਬਰਨਾਲਾ (ਸਟਾਫ਼ ਰਿਪੋਰਟਰ) : ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬਾਬਾ ਚਰਨਪੁਰੀ ਤੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੇ ਸਹਿਯੋਗ ਨਾਲ ਡਾਇਰੈਕਟਰ ਸੁਰਭੀ ਅਰੋੜਾ ਦੀ ਅਗਵਾਈ ਹੇਠ ਮਜ਼ਦੂਰ ਦਿਵਸ ਮਨਾਇਆ। ਇਸ ਮੌਕੇ ਮੈਡਮ ਸੁਰਭੀ ਅਰੋੜਾ ਨੇ ਕਿਹਾ ਕਿ ਸਕੂਲ 'ਚ ਕੰਮ ਕਰਨ ਵਾਲਿਆਂ ਦੀ ਬਹੁਤ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਆਪ ਮਿਹਨਤ ਕਰਕੇ ਸਾਡੇ ਕੰਮ ਨੂੰ ਆਸਾਨ ਬਣਾਉਂਦੇ ਹਨ। ਉਨਾਂ ਕਿਹਾ ਕਿ ਸਕੂਲ 'ਚ ਕੰਮ ਕਰਨ ਵਾਲੀਆਂ ਸਾਰੀਆਂ ਆਂਟੀਆਂ ਤੇ ਹੋਰ ਕਰਮਚਾਰੀਆਂ ਨੂੰ ਸਾਰੇ ਬੱਚੇ ਬਣਦਾ ਮਾਣ-ਸਤਿਕਾਰ ਦੇਣ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਆਂਟੀਆਂ ਨੂੰ ਤੋਹਫ਼ੇ ਭੇਟ ਕੀਤੇ। ਇਸ ਮੌਕੇ ਬੱਚਿਆਂ ਨੂੰ ਇਕ ਵੀਡੀਓ ਵੀ ਦਿਖਾਈ ਗਈ, ਜਿਸ 'ਚ ਦਿਖਾਇਆ ਗਿਆ ਹੈ ਕਿ ਇਹ ਕਾਮੇ ਕਿਸ ਤਰ੍ਹਾਂ ਕੰਮ ਕਰਦੇ ਸਨ।