ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟਰੇਟ ਸ਼੫ੀਮਤੀ ਆਨਿੰਦਿਤਾ ਮਿੱਤਰਾ ਨੇ ਜਾਬਤਾ ਫੌਜਦਾਰੀ 1973 ਦੀ 144 ਅਧੀਨ ਪ੫ਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ, ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੂਸੀ ਬੰਨ੍ਹ 'ਚ ਕਿਸੇ ਵੀ ਵਿਅਕਤੀ ਦੁਆਰਾ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਚਰਾਉਣ 'ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 21 ਨਵੰਬਰ 2015 ਤਕ ਲਾਗੂ ਰਹਿਣਗੇ।
↧