ਫੋਟੋ:17
ਕੈਪਸ਼ਨ: ਚੈੱਕ ਤਕਸੀਮ ਕਰਨ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ।
ਧੂਰੀ (ਮਨੋਜ ਕੁਮਾਰ) : ਹਲਕਾ ਵਿਧਾਇਕ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼ਗਨ ਸਕੀਮ ਤਹਿਤ ਕੁੱਲ 12 ਲੱਖ 60 ਹਜ਼ਾਰ ਰੁਪਏ ਦੇ ਚੈੱਕ ਲਾਭ -ਪਾਤਰੀਆਂ ਨੂੰ ਵੰਡੇ। ਭਿਾਈ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਤਹਿਤ ਚਲਾਈ ਗਈ। ਸ਼ਗਨ ਸਕੀਮ ਦੇ 84 ਲਾਭਪਾਤਰੀਆਂ ਨੂੰ 15-15 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਵੱਖ-ਵੱਖ ਸਕੀਮਾਂ ਰਾਹੀਂ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਭਵਿੱਖ 'ਚ ਵੀ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਪਹੁੰਚਾਇਆ ਜਾਂਦਾ ਰਹੇਗਾ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸੁਖਪਾਲ ਸ਼ਰਮਾ, ਜਗਜੀਤ ਸਿੰਘ ਲੀਲਾ ਬੁਗਰਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਸੁਖਦੇਵ ਸਿੰਘ ਘਨੌਰ, ਪਿ੍ਰਤਪਾਲ ਸਿੰਘ ਅਲਾਲ, ਜਗਦੀਪ ਸਿੰਘ ਬੁਗਰਾ ਤੇ ਹੋਰ ਆਗੂ ਹਾਜ਼ਰ ਸਨ।