ਗੁਰਜੰਟ ਸਿੰਘ, ਮੋਗਾ : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਦੁੱਗਣੀ ਪੈਨਸ਼ਨ ਦੇਣ ਦੇ ਕੀਤੇ ਵਾਅਦੇ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ। ਜਨਵਰੀ 2016 ਤੋਂ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫੈਸਲੇ ਅਨੁਸਾਰ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਰਾਸ਼ੀ 250 ਰੁਪਏ ਤੋਂ ਵਧਾ ਕੇ 500 ਰੁਪਏ ਪ੫ਤੀ ਮਹੀਨਾ ਕਰ ਦਿੱਤੀ ਗਈ ਹੈ, ਜਿਸ ਨਾਲ ਮੋਗਾ ਜ਼ਿਲ੍ਹੇ ਦੇ 75,869 ਲੋਕਾਂ ਨੂੰ ਵੱਡੀ ਰਾਹਤ ਪ੫ਾਪਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਜ਼ਿਲ੍ਹੇ ਦੇ 75,869 ਪੈਨਸ਼ਨ ਲਾਭਪਾਤਰੀਆਂ ਨੂੰ ਮਈ, 2016 ਮਹੀਨੇ ਦੀ 3 ਕਰੋੜ 79 ਲੱਖ 34 ਹਜ਼ਾਰ 500 ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲਾਭਪਾਤਰੀਆਂ ਵਿੱਚ ਪੇਂਡੂ ਖੇਤਰ ਦੇ 62,509 ਅਤੇ ਸ਼ਹਿਰੀ ਖੇਤਰ ਦੇ 13,360 ਲਾਭਪਾਤਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲਾਭਪਾਤਰੀਆਂ ਵਿੱਚ 52,929 ਬਜ਼ੁਰਗ ਲਾਭਪਾਤਰੀਆਂ ਨੂੰ 2,64,64,500 ਰੁਪਏ, 12,088 ਵਿਧਵਾ ਲਾਭਪਾਤਰੀਆਂ ਨੂੰ 60,44,000 ਰੁਪਏ, 4,113 ਆਸ਼ਰਿਤ ਲਾਭਪਾਤਰੀਆਂ ਨੂੰ 20,56,500 ਰੁਪਏ ਅਤੇ 6,739 ਅਪੰਗ ਲਾਭਪਾਤਰੀਆਂ ਨੂੰ 33,69,500 ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਉਤਮ ਕੌਰ ਤੇ ਸੁਪਰਡੈਂਟ ਵਰਿੰਦਰ ਕੁਮਾਰ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਹੁਣ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਪੰਚਾਇਤਾਂ ਰਾਹੀਂ ਪੈਨਸ਼ਨ ਵੰਡਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ ਲਾਭਪਾਤਰੀਆਂ ਨੂੰ ਬੈਂਕ ਵੱਲੋਂ ਪਿੰਡ ਵਿੱਚ ਜਾ ਕੇ ਪੈਨਸ਼ਨ ਦੀ ਵੰਡ ਕੀਤੀ ਜਾਂਦੀ ਸੀ, ਪ੫ੰਤੂ ਹੁਣ ਇਹ ਪੈਨਸ਼ਨ ਪੰਚਾਇਤਾਂ ਰਾਹੀਂ ਹੀ ਵੰਡਣ ਦੀ ਕਾਰਵਾਈ ਪੰਚਾਇਤੀ ਰਾਜ ਦੇ ਅਧਿਕਾਰਾਂ ਦੀ ਹਾਮੀ ਭਰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦੇ 62,509 ਲਾਭਪਾਤਰੀਆਂ ਲਈ 3,12,54,500 ਰੁਪਏ ਦੀ ਰਾਸ਼ੀ ਪੰਚਾਇਤਾਂ ਦੇ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ, ਜਿਹੜੀ ਕਿ ਪੰਚਾਇਤਾਂ ਰਾਹੀਂ ਪਿੰਡਾਂ ਦੇ ਲਾਭਪਾਤਰੀ ਪੈਨਸ਼ਨ ਧਾਰਕਾਂ ਨੂੰ ਵੰਡ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਲਾਭਪਾਤਰੀਆਂ ਦੇ ਯੋਗ ਉਮੀਦਵਾਰਾਂ ਲਈ ਇੱਕ ਵੱਡਾ ਫੈਸਲਾ ਲੈਂਦਿਆਂ ਪੈਨਸ਼ਨ ਲਗਾਉਣ ਦੀ ਪ੫ਕਿਰਿਆ ਨੂੰ ਹੋਰ ਸੁਖਾਲਾ ਕਰ ਦਿੱਤਾ ਗਿਆ ਹੈ।
ਵੈਦ ਨੇ ਅੱਗੇ ਦੱਸਿਆ ਕਿ ਮਹੀਨਾ ਅਪ੫ੈਲ, 2015 ਤੋਂ ਮਹੀਨਾ ਦਸੰਬਰ, 2015 ਤੱਕ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਅਦਾਇਗੀ ਬੈਂਕਾਂ ਰਾਹੀਂ ਕੀਤੇ ਜਾਣ ਕਾਰਣ 24,187 ਲਾਭਪਾਤਰੀਆਂ ਦੇ ਬੈਂਕ ਖਾਤੇ ਦਰੁੱਸਤ ਨਾ ਹੋਣ ਕਾਰਣ 1,04,05,250 ਰੁਪਏ ਦੀ ਰਾਸ਼ੀ ਵਾਪਸ ਆ ਗਈ ਸੀ। ਹੁਣ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਰਾਹੀਂ ਪੈਨਸ਼ਨ ਵੰਡਣ ਦੇ ਫ਼ੈਸਲੇ ਤਹਿਤ ਇਹ ਰਾਸ਼ੀ ਵੀ ਪੰਚਾਇਤਾਂ ਰਾਹੀਂ ਵੰਡਣ ਲਈ ਜਾਰੀ ਕਰ ਦਿੱਤੀ ਗਈ ਹੈ।