ਪੱਤਰ ਪ੫ੇਰਕ, ਮੋਗਾ : ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਖੇਤਾਂ 'ਚ ਝੋਨਾ ਲਾਉਂਦੇ ਦੋ ਮਜ਼ਦੂਰਾਂ ਨੂੰ ਸੱਪਾਂ ਨੇ ਡੰਗ ਲਿਆ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ। ਇਥੋਂ ਇੱਕ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਤਾਵੇਸ਼ ਪੁੱਤਰ ਮਰਲੀਨਵਾਸੀ ਫਤਿਹਗੜ ਕੋਰੋਟਾਣਾ ਪਿੰਡ ਦੇ ਖੇਤਾਂ ਵਿੱਚ ਇੱਕ ਕਿਸਾਨ ਦੇ ਕੋਲ ਝੋਨਾ ਲਾ ਰਿਹਾ ਸੀ, ਜਿੱਥੇ ਉਸ ਨੂੰ ਸੱਪ ਨੇ ਡੰਗ ਲਿਆ। ਉਸ ਨੂੰ ਸਾਥੀਆਂ ਦੁਆਰਾ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ। ਇਸੇ ਤਰ੍ਹਾਂ ਪਿੰਡ ਤਲਵੰਡੀ ਭੰਗੇਰੀਆਂ ਨਿਵਾਸੀ ਕਮਲੇਸ਼ ਰਾਮ ਪੁੱਤਰ ਰਾਮ ਆਸਰੇ ਨੂੰ ਖੇਤਾਂ ਵਿੱਚ ਕੰਮ ਕਰਦਿਆਂ ਸੱਪ ਨੇ ਡੰਗ ਲਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਥੋਂ ਡਾਕਟਰਾਂ ਨੇ ਉਸਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਹੈ।
↧