7ਪੀ, ਸਰਕਾਰੀ ਸਕੂਲ ਖਾਲੂ ਵਿਖੇ ਪਾਣੀ ਸੁਰੱਖਿਆ ਸਬੰਧੀ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀ।
ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ
-ਵਿਦਿਆਰਥੀਆਂ ਨੂੰ ਪਾਣੀ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਤੇ ਹੋਰਨਾਂ ਨੂੰ ਜਾਗਰੂਕ ਕਰਨ ਕਿਹਾ
ਸਟਾਫ ਰਿਪੋਰਟਰ, ਕਪੂਰਥਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪਿ੍ਰੰਸੀਪਲ ਨੰਦਾ ਦੀ ਅਗਵਾਈ ਹੇਠ 'ਪਾਣੀ ਸੁਰੱਖਿਆ' ਲਈ ਸਕੂਲ ਦੇ ਵਿਦਿਆਰਥੀਆਂ 'ਚ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਪੇਂਟਿੰਗ ਮੁਕਾਬਲੇ ਕਰਵਾਏ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਪਾਣੀ ਨੂੰ ਬਚਾਉਣ ਵਾਸਤੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਵੀ ਪੇਸ਼ ਕੀਤੇ। ਸਕੂਲ ਦੀ ਪਿ੍ਰੰਸੀਪਲ ਨੰਦਾ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਦੂਸਰੇ ਲੋਕਾਂ ਨੂੰ ਵੀ ਪਾਣੀ ਦੀ ਬੱਚਤ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਆ। ਸਕੂਲ ਦੇ ਈਕੋ ਕਲੱਬ ਇੰਚਾਰਜ ਮਨੀ ਪਾਠਕ ਨੇ ਵਿਦਿਆਰਥੀਆਂ ਨੂੰ ਪਾਣੀ ਨਾਲ ਸਬੰਧਤ ਆਉਣ ਵਾਲੇ ਸੰਕਟ ਬਾਰੇ ਜਾਣੂੂ ਕਰਵਾਇਆ ਤੇ ਦੱਸਿਆ ਕਿ ਕਿਸ ਤਰ੍ਹਾਂ ਪਾਣੀ ਦਾ ਪੱਧਰ ਦਿਨੋਂ ਦਿਨ ਨੀਂਵਾਂ ਹੁੰਦਾ ਜਾ ਰਿਹਾ ਹੈ।
ਸਮਾਗਮ ਦੇ ਅਖੀਰ 'ਚ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਮੈਡਮ ਜੋਤੀ ਸ਼ਰਮਾ, ਸੁਰਿੰਦਰ ਕੌਰ, ਪਰਮਿੰਦਰ ਕੌਰ, ਸੁਖਵਿੰਦਰ ਕੌਰ, ਸੁਰਤ ਸਿੰਘ, ਮਲਕੀਤ ਸਿੰਘ, ਹਰਵੇਲ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਤਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।