ਫੋਟੋ ਫਾਈਲ: 26 ਐਫਜੇਡਆਰ 41
ਕੈਪਸ਼ਨ; ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਇੰਜ. ਡੀਪੀਐੱਸ ਖਰਬੰਦਾ।
-------
ਕਾਰਵਾਈ
-ਸੇਵਾ ਕੇਂਦਰਾਂ 'ਚ 62 ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ : ਡਿਪਟੀ ਕਮਿਸ਼ਨਰ
-------
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਿਫ਼ਰੋਜ਼ਪੁਰ ਜ਼ਿਲੇ੍ਹ ਨਾਲ ਸਬੰਧਤ 11 ਸ਼ਹਿਰੀ ਸੇਵਾ ਕੇਂਦਰਾਂ ਦੀ ਸ਼ੁਰੂਆਤ ਪੰਜਾਬ ਦੇ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ 29 ਜੁਲਾਈ ਨੂੰ ਤਲਵੰਡੀ ਭਾਈ ਵਿਖੇ ਸੇਵਾ ਕੇਂਦਰ ਦਾ ਉਦਘਾਟਨ ਕਰਕੇ ਕੀਤੀ ਜਾਵੇਗਾ। ਇਹ ਪ੫ਗਟਾਵਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਡਿਪਟੀ ਕਮਿਸ਼ਨਰ ਇੰਜੀ: ਡੀਪੀਐਸ ਖਰਬੰਦਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਜਿਥੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਉਥੇ ਉਨ੍ਹਾਂ ਨੂੰ ਸਾਰੀਆਂ ਸੇਵਾਵਾਂ ਨਿਸ਼ਚਿਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾਣਗੀਆਂ। ਸੁਵਿਧਾ ਕੇਂਦਰਾਂ ਤੇ ਕਰੀਬ 67 ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਸਤਪਾਲ ਸਿੰਘ ਤਲਵੰਡੀ ਮੈਂਬਰ ਐਸ.ਜੀ.ਪੀ.ਸੀ, ਗੁਰਮੀਤ ਸਿੰਘ ਿਢੱਲੋਂ ਡੀ.ਡੀ.ਪੀ.ਓ, ਮਨਜੀਤ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਮਨਜੀਤ ਸਿੰਘ ਐਕਸੀਅਨ ਪੀਡਬਲਯੂਡੀ, ਸੁਖਵਿੰਦਰ ਸਿੰਘ ਬਰਾੜ ਚੇਅਰਮੈਨ ਤਲਵੰਡੀ ਭਾਈ, ਅੰਮਿ੫ਤ ਲਾਲ ਛਾਬੜਾ, ਬਲਜਿੰਦਰ ਸਿੰਘ, ਸੁਸ਼ੀਲ ਕੁਮਾਰ (ਸ਼ੀਲਾ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।