ਸਟਾਫ ਰਿਪੋਰਟਰ, ਸ੫ੀ ਮੁਕਤਸਰ ਸਾਹਿਬ : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਸ਼ਮੀਰ ਦੇ ਲੋਕਾਂ 'ਤੇ ਹੋ ਰਹੇ ਅੱਤਿਆਚਾਰ ਅਤੇ ਮਨੱੁਖਤਾ ਦੇ ਕੀਤੇ ਜਾ ਰਹੇ ਘਾਣ ਵਿਰੁੱਧ ਸਰਕਾਰੀ ਕਾਲਜ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਗਟ ਕੀਤਾ। ਇਸ ਮੌਕ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਗਗਨ ਸੰਗਰਾਮੀ, ਜੋਨਲ ਆਗੂ ਗੁਰਵਿੰਦਰ ਹਰਾਜ ਨੇ ਕਿਹਾ ਕਸ਼ਮੀਰ 'ਚ ਸਧਾਰਣ ਲੋਕਾਂ ਦੇ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਨੂੰ ਪੂਰਨ ਤੌਰ 'ਤੇ ਖ਼ਤਮ ਕੀਤਾ ਜਾ ਚੁੱਕਾ ਹੈ। ਇਸ ਮੌਕੇ ਰੁਪਿੰਦਰ ਸਿੰਘ, ਰਜਿੰਦਰ ਸਿੰਘ, ਮਨਪ੍ਰੀਤ ਕੌਰ, ਸੰਗੀਤਾ ਰਾਣੀ, ਲਵੀ ਝੋਰੜ ਆਦਿ ਆਗੂ ਮੌਜੂਦ ਸਨ।
↧