ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਸੋਮਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ 'ਚ ਮੁੱਖ ਰੂਪ 'ਚ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਅੱਗੇ ਵਧਾਏ ਜਾਣ ਨੂੰ ਲੈ ਕੇ ਮੋਹਰ ਲਗਾਈ ਜਾਏਗੀ। ਪਹਿਲੇ ਇਹ ਇਜਲਾਸ 5 ਸਤੰਬਰ ਤੋਂ ਸ਼ੁਰੂ ਹੋਣਾ ਸੀ ਜਿਸ ਨੂੰ ਬਾਅਦ 'ਚ ਵਧਾ ਕੇ 19 ਤੋਂ 23 ਸਤੰਬਰ ਕਰ ਦਿੱਤਾ ਗਿਆ। ਸੂਤਰ ਦੱਸਦੇ ਹਨ ਕਿ ਕੈਬਨਿਟ ਮੀਟਿੰਗ ਮੁੱਖ ਤੌਰ 'ਤੇ ਇਸੇ ਲਈ ਬੁਲਾਈ ਗਈ ਹੈ। ਮੀਟਿੰਗ 'ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਾਮਲਾ ਵੀ ਉੱਠ ਸਕਦਾ ਹੈ।
↧