ਜੇਐੱਨਐੱਨ, ਭੋਗਪੁਰ : ਭੋਗਪੁਰ ਪੁਲਿਸ ਨੇ ਲੁੱਟ-ਖੋਹ ਦੇ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਭੋਗਪੁਰ ਦੇ ਟੀ ਪੁਆਇੰਟ 'ਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਰਣਵੀਰ ਸਿੰਘ ਵਾਸੀ ਬੇਗੋਵਾਲ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ 'ਚੋਂ ਰਿਹਾ ਹੋ ਕੇ ਆਇਆ ਸੀ ਤੇ ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਿਹਾ ਸੀ। ਮੁਲਜ਼ਮ ਰਣਵੀਰ ਨੂੰ ਚੋਰੀ ਦੇ ਮੋਟਰਸਾਈਕਲ ਨੰਬਰ ਪੀਬੀ07ਏਐੱਚ 6529 ਸਮੇਤ ਕਾਬੂ ਕਰ ਲਿਆ ਗਿਆ।
↧