ਨਵੀਂ ਦਿੱਲੀ (ਏਜੰਸੀ) : ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਅਮਾਨਤੁੱਲਾ ਖਾਨ ਨੇ ਮੁਕੱਦਮਾ ਦਰਜ ਹੋਣ ਦੇ ਬਾਅਦ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ 'ਤੇ ਉਨ੍ਹਾਂ ਦੇ ਸਾਲੇ ਦੀ ਪਤਨੀ ਨੇ ਛੇੜਛਾੜ ਦਾ ਮੁਕੱਦਮਾ ਦਰਜ ਕਰਾਇਆ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ। ਅਮਾਨਤੁੱਲਾ ਖਾਨ 'ਤੇ ਪਹਿਲਾਂ ਹੀ ਅੌਰਤ ਨੰੂ ਧਮਕਾਉਣ ਦਾ ਮੁਕੱਦਮਾ ਚੱਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਲੇ ਦੀ ਪਤਨੀ ਨੇ ਸਾਜ਼ਿਸ਼ ਤਹਿਤ ਮੁਕੱਦਮਾ ਦਰਜ ਕਰਾਇਆ ਹੈ। ਮੁੱਖ ਮੰਤਰੀ ਨੂੰ ਭੇਜੇ ਆਪਣੇ ਅਸਤੀਫ਼ੇ 'ਚ ਉਨ੍ਹਾਂ ਕਿਹਾ ਕਿ ਮੈਂ ਦਿੱਲੀ ਦੀ ਜਨਤਾ ਦੀ ਦਿਲੋਂ ਸੇਵਾ ਕੀਤੀ ਹੈ ਪਰ ਕੁਝ ਲੋਕ ਮੇਰੇ ਅਤੇ ਮੇਰੇ ਪਰਿਵਾਰ ਦੇ ਵੈਰੀ ਹਨ। ਵਕਫ ਬੋਰਡ ਦੇ ਚੇਅਰਮੈਨ ਦੇ ਰੂਪ 'ਚ ਮੈਂ ਕੰਮ ਕਰਦੇ ਹੋਏ ਸਾਬਕਾ ਸਰਕਾਰ ਦੇ ਕਈ ਘੁਟਾਲਿਆਂ ਦਾ ਪਰਦਾਫਾਸ਼ ਕੀਤਾ। ਇਹ ਉਹ ਲੋਕ ਹਨ, ਜਿਨ੍ਹਾਂ ਨੂੰ ਮੇਰੀ ਇਮਾਨਦਾਰੀ ਪਸੰਦ ਨਹੀਂ ਆ ਰਹੀ। ਉਨ੍ਹਾਂ ਲਿਖਿਆ ਕਿ ਮੈਨੂੰ ਝੂਠੇ ਮਾਮਲਿਆਂ 'ਚ ਫਸਾਇਆ ਜਾ ਰਿਹਾ ਹੈ। ਮੈਂ ਇਸ ਤੋਂ ਪਰੇਸ਼ਾਨ ਹੋ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
↧