604) ਦੀਨਾਨਗਰ (ਗੁਰਦਾਸਪੁਰ) 'ਚ ਵਾਪਰੀ ਅੱਤਵਾਦੀ ਵਾਰਦਾਤ ਵਿਰੁੱਧ ਆਪਣੇ ਵਿਚਾਰ ਪੇਸ਼ ਕਰਦੇ ਕਾਂਗਰਸੀ ਆਗੂ।
- ਐਸਪੀ (ਡੀ.) ਬਲਜੀਤ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
-ਕਿਹਾ ; ਕੇਂਦਰ ਨੂੰ ਦੋਸ਼ ਦੇ ਕੇ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ ਮੁੱਖ ਮੰਤਰੀ
ਪ੫ਤੀਨਿਧ, ਫਗਵਾੜਾ : ਬਲਾਕ ਕਾਂਗਰਸ ਫਗਵਾੜਾ ਨੇ ਬੀਤੇ ਦਿਨ ਦੀਨਾਨਗਰ (ਗੁਰਦਾਸਪੁਰ) 'ਚ ਵਾਪਰੀ ਅੱਤਵਾਦੀ ਵਾਰਦਾਤ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਦੇ ਸੂਬਾ ਕਾਰਜਕਾਰਣੀ ਕਮੇਟੀ ਮੈਂਬਰ ਮਨੀਸ਼ ਭਾਰਦਵਾਜ, ਬਲਾਕ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਬੁੱਗਾ ਕੌਂਸਲਰ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਸੂਬਾ ਘੱਟ ਗਿਣਤੀ ਸੈਲ ਦੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਗੌਸਲ, ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਪੰਜਾਬ Îਦੇ ਮੀਤ ਪ੍ਰਧਾਨ ਹਰਜੀ ਮਾਨ, ਸੀਨੀਅਰ ਆਗੂ ਮਨੀਸ਼ ਪ੍ਰਭਾਕਰ, ਅਸ਼ੋਕ ਚੱਢਾ ਅਤੇ ਅਵਿਨਾਸ਼ ਗੁਪਤਾ ਬਾਸ਼ੀ ਨੇ ਅੱਜ ਜਾਰੀ ਸਾਂਝੇ ਬਿਆਨ ਵਿਚ ਪੰਜਾਬ ਪੁਲਸ ਵਲੋਂ ਦਿਖਾਈ ਬਹਾਦਰੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਾਲ ਹੀ ਐਸ.ਪੀ.(ਡੀ) ਬਲਜੀਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਹੈ ਪਰ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੀਆਂ ਕਾਰਗੁਜਾਰੀਆਂ ਤੋਂ ਇਹ ਖਦਸ਼ਾ ਹਮੇਸ਼ਾ ਬਣਿਆ ਹੋਇਆ ਸੀ ਕਿ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਅੱਤਵਾਦੀ ਵਾਰਦਾਤ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਕਿ ਘਟਨਾ ਲਈ ਕੇਂਦਰੀ ਏਜੰਸੀਆਂ ਅਤੇ ਬੀ.ਐਸ.ਐਫ. ਜ਼ਿੰਮੇਵਾਰ ਹਨ ਨੂੰ ਵੀ ਮੰਦਭਾਗਾ ਦੱਸਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਵਿਚ ਐਨਡੀਏ.ਦੀ ਸਰਕਾਰ ਹੈ ਜਿਸ ਵਿਚ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਵੀ ਮੰਤਰੀ ਹੈ। ਇਸ ਲਈ ਮੁੱਖ ਮੰਤਰੀ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ। ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਮੁੱਦੇ 'ਤੇ ਉਹ ਸਰਕਾਰ ਦੇ ਨਾਲ ਹਨ ਪਰ ਪੰਜਾਬ ਅਤੇ ਕੇਂਦਰ ਦੀ ਅਕਾਲੀ-ਭਾਜਪਾ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਜਿਹੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਭਵਿੱਖ 'ਚ ਅਜਿਹੀ ਘਟਨਾ ਨੂੰ ਦੁਹਰਾਇਆ ਨਾ ਜਾ ਸਕੇ।