ਜੇਐਨਐਨ, ਲੁਧਿਆਣਾ : ਦੁਗਰੀ ਫੇਸ-2 'ਚ ਇਕ ਘਰ ਦੇ ਬਾਹਰ ਖੜ੍ਹੀ ਮਾਰੂਤੀ ਕਾਰ ਚੋਰ, ਚੋਰੀ ਕਰਕੇ ਫ਼ਰਾਰ ਹੋ ਗਏ ਹਨ।
ਥਾਣਾ ਦੁਗਰੀ ਪੁਲਸ ਨੇ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਸ ਮਤਾਬਕ ਤੇਜਪਾਲ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਸ ਨੇ 30 ਅਗਸਤ ਦੀ ਰਾਤ ਆਪਣੀ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਸਵੇਰ ਦੇਖਿਆ ਤਾਂ ਕਾਰ ਗਾਇਬ ਸੀ। ਕਾਰ ਦੀ ਕਾਫੀ ਭਾਲ ਕੀਤੀ ਪਰ ਕਿਤੋਂ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਕਾਰ ਦੇ ਚੋਰੀ ਹੋਣ ਦੀ ਸ਼ਿਕਾਇਤ ਥਾਣੇ 'ਚ ਦਰਜ ਕਰਵਾਈ ਗਈ। ਪੁਲਸ ਨੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।