ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਦੌਰਾਨ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੫ਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੈੱਡਕਾਂਸਟੇਬਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਧੀਰਾ ਘਾਰਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਦੀ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਮਹਿੰਗਾ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਟੱਲੀ ਗੁਲਾਮ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
↧