ਪੱਤਰ ਪ੍ਰੇਰਕ, ਲੁਧਿਆਣਾ :
ਥਾਣਾ ਜੋਧੇਵਾਲ ਬਸਤੀ ਦੀ ਪੁਲਸ ਨੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਦੋ ਮੁਲਜ਼ਮਾਂ ਨੂੰੂ ਕਾਬੂ ਕੀਤਾ ਹੈ । ਪੁਲਸ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਪੀਰੂ ਬੰਦਾ ਸਲੇਮ ਟਾਬਰੀ ਵਾਸੀ ਗੁਰਸੇਵਕ ਸਿੰਘ ਅਤੇ ਅਮਨ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਟੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਹੋਈ ਸੀ । ਇਸ ਦੌਰਾਨ ਦੋਵੇਂ ਮੁਲਜ਼ਮ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ । ਤਲਾਸ਼ੀ ਲੈਣ 'ਤੇ ਉਨ੍ਹਾਂ ਦੇ ਕਬਜ਼ੇ 'ਚੋਂ 7 ਸ਼ੀਸ਼ੀਆਂ ਰੈਸਕੌਪ ਬਰਾਮਦ ਹੋਈਆਂ ।
--