ਪੱਤਰ ਪ੍ਰੇਰਕ, ਜਲੰਧਰ : ਐਸਐਸਏ/ਰਮਸਾ ਅਧਿਆਪਕ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਜਗਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕੀਤੀ ਮੀਟਿੰਗ 'ਚ ਮੌਜੂਦ ਅਧਿਆਪਕਾਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕ 6-7 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ। ਪਰ ਸਰਕਾਰ ਅਧਿਆਪਕਾਂ ਦੀ ਰੈਗੁਲਰ ਪਾਲਸੀ ਦਾ ਪ੍ਰਬੰਧ ਨਹੀਂ ਕਰ ਰਹੀ। ਬਲਕਿ ਅਧਿਆਪਕਾਂ ਤੇ ਝੂਠੇ ਪਰਚੇ ਕਰਕੇ ਉਨ੍ਹਾਂ ਨੂੰ ਜੇਲ੍ਹ 'ਚ ਬੰਦ ਕੀਤਾ ਜਾ ਰਿਹਾ ਹੈ। 25 ਅਗਸਤ ਦੀ ਮੀਟਿੰਗ ਬੇਸਿੱਟਾ ਨਿਕਲੀ ਤੇ 12 ਸਤੰਬਰ ਨੂੰ ਲੁਧਿਆਣੇ ਸੂਬਾ ਪੱਧਰੀ ਰੈਲੀ ਦੀ ਤਿਆਰੀ ਜਾ ਚੁੱਕੀ ਹੈ। ਇਸ ਮੌਕੇ ਤੇ ਕਿਰਨ, ਜਗਜੀਤ ਸਿੰਘ, ਗੁਰਪ੍ਰੀਤ ਆਦਿ ਹਾਜ਼ਰ ਸਨ।
↧