ਜਾਗਰਣ ਬਿਊਰੋ, ਪਟਨਾ : ਅਦਾਕਾਰ ਤੇ ਪਟਨਾ ਸਾਹਿਬ ਤੋਂ ਭਾਜਪਾ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਉਪਲੱਬਧ ਕਰਵਾਈ ਗਈ ਹੈ। ਸ਼ਤਰੂਘਨ ਸਿਨਹਾ ਨੂੰ ਇਸ ਤੋਂ ਪਹਿਲਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਉਪਲੱਬਧ ਸੀ, ਜਿਸ ਨੂੰ ਹੁਣ ਅਪਗ੍ਰੇਡ ਕੀਤਾ ਗਿਆ ਹੈ। ਰਾਜਪਾਲ ਰਾਮਨਾਥ ਕੋਵਿੰਦ ਨੂੰ ਪਲਸ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸਾਬਕਾ ਰਾਜਪਾਲ ਕੇਸਰੀਨਾਥ ਤਿ੫ਪਾਠੀ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਗ੍ਰਹਿ ਵਿਭਾਗ ਨੇ ਆਪਣਾ ਆਦੇਸ਼ ਜਾਰੀ ਕਰ ਦਿੱਤਾ ਹੈ। ਪਿਛਲੇ ਦਿਨੀਂ ਸੂਬਾ ਸੁਰੱਖਿਆ ਕਮੇਟੀ ਦੀ ਬੈਠਕ ਵਿਚ ਸੂਬੇ ਦੇ ਵਿਸ਼ੇਸ਼ ਵਿਅਕਤੀਆਂ ਦੀ ਸੁਰੱਖਿਆ ਦਾ ਨਵੇਂ ਸਿਰੇ ਤੋਂ ਵਰਗੀਕਰਨ ਕੀਤਾ ਗਿਆ। ਸ਼ਤਰੂਘਨ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਤਹਿਤ ਹੁਣ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਦੀਆਂ ਸੇਵਾਵਾਂ ਪ੍ਰਾਪਤ ਹੋਣਗੀਆਂ।
↧