ਜੇਐਨਐਨ, ਜਲੰਧਰ : ਮੰਗੂ ਬਸਤੀ 'ਚ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਦੋ ਹੋਰ ਮੋਟਰਸਾਈਕਲ ਸਵਾਰਾਂ ਨੇ ਟੱਕਰ ਮਾਰ ਦਿੱਤੀ। ਜਦੋਂ ਨੌਜਵਾਨ ਨੇ ਵਿਰੋਧ ਕੀਤਾ ਤਾਂ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ 'ਚ ਐਮਐਲਆਰ ਕਟਵਾਉਣ ਪਹੁੰਚੇ ਰਾਘਵ ਵਾਸੀ ਮੰਗੂ ਬਸਤੀ ਨੇ ਦੱਸਿਆ ਕਿ ਉਹ ਬਸਤੀ ਨੌਂ ਵਿਖੇ ਸਪੋਰਟਸ ਫੈਕਟਰੀ 'ਚ ਕੰਮ ਕਰਦਾ ਹੈ। ਉਹ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਦੋ ਮੋਟਰਸਾਈਕਲਾਂ 'ਤੇ ਆਏ ਚਾਰ ਨੌਜਵਾਨਾਂ ਨੇ ਪਹਿਲਾਂ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਦੋਂ ਉਸਨੇ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਇਕੱਠਾ ਹੋਏ ਅਤੇ ਹਮਲਾ ਕਰਨ ਵਾਲੇ ਨੌਜਵਾਨ ਮੌਕੇ ਤੋਂ ਭੱਜ ਗਏ। ਇਸ ਮਾਮਲੇ 'ਚ ਥਾਣਾ-5 ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਇਸ ਮਾਮਲੇ 'ਚ ਥਾਣਾ-5 ਦੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ। ਪੁਲਸ ਜਾਂਚ ਕਰ ਰਹੀ ਹੈ।
↧