ਕੈਪਸ਼ਨ - ਸਰਕਾਰੀ ਪ੫ਾਇਮਰੀ ਸਕੂਲ ਘੁਲਾਲ ਵਿਖੇ ਮਨਾਏ ਗਏ ਹਿੰਦੀ ਦਿਵਸ ਮੌਕੇ ਬੱਚੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ।
29ਕੇਐਚਏ-6ਪੀ
---
ਜਗਤਾਰ ਸਿੰਘ, ਸਮਰਾਲਾ:
ਸਰਕਾਰੀ ਪ੫ਾਇਮਰੀ ਸਕੂਲ ਘੁਲਾਲ ਵਿਖੇ ਹਿੰਦੀ ਹਫਤਾ ਸਕੂਲ ਮੁੱਖ ਅਧਿਆਪਕ ਸੰਜੀਵ ਕਲਿਆਣ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਦਿਵਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਹਫਤੇ ਦੌਰਾਨ ਚੌਥੀ ਅਤੇ ਪੰਜਵੀਂ ਜਮਾਤ ਦੇ ਬੱਚਿਆਂ ਦੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਕਵਿਤਾ, ਸੁੰਦਰ ਲਿਖਾਈ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸੁੰਦਰ ਲਿਖਾਈ ਮੁਕਾਬਲੇ ਵਿੱਚ ਅੰਮਿ੫ਤਪ੫ੀਤ ਸਿੰਘ ਨੇ ਪਹਿਲਾ, ਕੁਸ਼ੱਲਿਆ ਨੇ ਦੂਜਾ ਅਤੇ ਅਰਸ਼ਪ੫ੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਭਾਸ਼ਨ ਮੁਕਾਬਲਿਆਂ ਵਿੱਚ ਨਵਦੀਪ ਕੌਰ ਨੇ ਪਹਿਲਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਮਹਿਕਪ੫ੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਅਧਿਆਪਕ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਪ੫ੋਗਰਾਮਾਂ ਵਿੱਚ ਬੱਚਿਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਦੀ ਪ੫ਤਿਭਾ ਵਿੱਚ ਹੋਰ ਨਿਖਾਰ ਆ ਸਕੇ। ਅਖੀਰ ਵਿੱਚ ਜੇਤੂ ਬੱਚਿਆਂ ਨੂੰ ਕਾਪੀਆਂ, ਪੈਨਸ਼ਲਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕ ਪਰਮਿੰਦਰ ਕੌਰ ਅਤੇ ਗੁਰਜਿੰਦਰ ਕੌਰ ਵੀ ਹਾਜਰ ਸਨ।