ਅਸ਼ੀਸ਼ ਪੁਰੀ, ਕਪੂਰਥਲਾ
ਸ਼ਹੀਦ ਪੁਲਸ ਮੁਲਾਜ਼ਮਾਂ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦਿਵਸ ਪੁਲਸ ਲਾਈਨ ਕਪੂਰਥਲਾ 'ਚ ਅਮਰ ਜਵਾਨ ਯਾਦਗਾਰ 'ਤੇ ਫੁੱਲ ਮਾਲਾਵਾਂ ਅਰਪਣ ਕਰ ਕੇ ਮਨਾਇਆ। ਇਸ ਮੌਕੇ ਦਲਜੀਤ ਸਿੰਘ ਮਾਂਗਟ ਡਿਪਟੀ ਕਮਿਸ਼ਨਰ ਕਪੂਰਥਲਾ, ਰਜਿੰਦਰ ਸਿੰਘ ਐਸਐਸਪੀ ਕਪੂਰਥਲਾ ਤੇ ਆਰਐਸ ਰਾਏ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਵੱਲੋਂ ਸ਼ਹੀਦ ਹੋਏ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸਰਬਜੀਤ ਸਿੰਘ ਵਾਲੀਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜਸਵੀਰ ਸਿੰਘ ਐਸਪੀ (ਹੈੱਡਕੁਆਟਰ), ਸਰਬਜੀਤ ਰਾਏ ਡੀਐਸਪੀ ਅਤੇ ਜ਼ਿਲ੍ਹਾ ਪੁਲਸ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਸ਼ਹੀਦ ਪੁਲਸ ਜਵਾਨਾਂ ਦੇ ਪਰਿਵਾਰਾਂ ਵੱਲੋਂ ਵੀ ਸ਼ਹੀਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਂਟ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੁਲਸ ਜਵਾਨਾਂ ਵੱਲੋਂ ਸ਼ਹੀਦ ਜਵਾਨਾਂ ਨੂੰ ਸਲਾਮੀ ਦਿੱਤੀ ਗਈ ਅਤੇ 2 ਮਿੰਟ ਦਾ ਮੌਨ ਧਾਰਨ ਕੀਤਾ।
ਇਸ ਮੌਕੇ ਦੇਸ਼ ਦੇ ਵੱਖ-ਵੱਖ ਮੋਰਚਿਆਂ 'ਚ ਇਸ ਸਾਲ ਸ਼ਹੀਦ ਹੋਏ ਪੁਲਸ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਬੁੱਧਵਾਰ ਦੇ ਇਸ ਸਮਾਗਮ 'ਚ ਜ਼ਿਲ੍ਹਾ ਪੁਲਸ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਤੇ ਜ਼ਿਲ੍ਹਾ ਪ੫ਸ਼ਾਸਨ ਵੱਲੋਂ ਇਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਐਸਐਸਪੀ ਕਪੂਰਥਲਾ ਰਜਿੰਦਰ ਸਿੰਘ ਨੇ ਜ਼ਿਲ੍ਹਾ ਪੁਲਸ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਦੁੱਖ-ਸੁੱਖ 'ਚ ਸਾਥ ਦੇਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਆਪਣੇ ਸੰਬੋਧਨ 'ਚ ਡੀਸੀ ਡੀਐਸ ਮਾਂਗਟ ਨੇ ਕਿਹਾ ਕਿ ਦੇਸ਼ ਦੇ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਇਨ੍ਹਾਂ ਵੱਲੋਂ ਦੇਸ਼ ਦੀ ਏਕਤਾ ਤੇ ਅਖਡੰਤਾ ਲਈ ਕੀਤੀ ਗਈ ਕੁਰਬਾਨੀ ਦੇ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਸਾਡੇ ਨੌਜਵਾਨਾਂ ਲਈ ਪ੫ੇਰਨਾ ਦਾ ਸਰੋਤ ਹਨ। ਉਨ੍ਹਾਂ ਨੇ ਜ਼ਿਲ੍ਹਾ ਪ੫ਸ਼ਾਸਨ ਵੱਲੋਂ ਸ਼ਹੀਦ ਹੋਏ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦਾ ਭਰੋਸਾ ਦਿੱਤਾ ਤੇ ਦੱਸਿਆ ਕਿ ਜ਼ਿਲ੍ਹਾ ਪ੫ਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹੀਦ ਦੇ ਪਰਿਵਾਰ ਨੂੰ ਕੋਈ ਦਿੱਕਤ ਜਾਂ ਪਰੇਸ਼ਾਨੀ ਹੋਵੇ, ਤਾਂ ਉਹ ਪੁਲਸ ਅਤੇ ਜ਼ਿਲ੍ਹਾ ਪ੫ਸ਼ਾਸਨ ਦੇ ਧਿਆਨ 'ਚ ਲਿਆਉਣ।
ਰਜਿੰਦਰ ਸਿੰਘ ਐਸਐਸਪੀ ਕਪੂਰਥਲਾ ਨੇ ਇਸ ਸ਼ਰਧਾਂਜਲੀ ਸਮਾਗਮ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪੰਜਾਬ ਪੁਲਸ ਤੇ ਆਰਮਡ ਫੋਰਸਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ 21 ਅਕਤੂਬਰ ਦਾ ਦਿਨ ਦੇਸ਼ ਭਰ 'ਚ ਬਹਾਦਰੀ ਨਾਲ ਆਪਣੀ ਡਿਊਟੀ ਕਰਦੇ, ਸ਼ਹੀਦ ਹੋਏ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਵਜੋਂ ਮਨਾਇਆ ਜਾਂਦਾ ਹੈ। ਐਸਐਸਪੀ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ 1961 ਤੋਂ ਹੁਣ ਤਕ ਦੇਸ਼ ਲਈ ਸ਼ਹੀਦ ਹੋਏ ਪੁਲਸ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਹ ਸਮਾਗਮ ਕਰਵਾਇਆ ਗਿਆ।