- ਹਲਕੇ ਦੇ 20 ਪਿੰਡਾਂ ਨੂੰ ਸ਼ੋਚ ਮੁਕਤ ਬਣਾਉਣ ਲਈ ਚੁਣਿਆ ਗਿਆ
- ਪਾਣੀ ਦੀ ਲਿਕੇਜ ਨੂੰ ਠੀਕ ਕਰਨ ਲਈ ਵੀ ਕੰਮ ਕੀਤਾ ਜਾ ਰਿਹੈ
ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹਾ ਪ੫ੀਸ਼ਦ ਕੰਪਲੈਕਸ ਵਿਖੇ ਇਕ ਵਿਸ਼ੇਸ਼ ਟਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਟਰੇਨਿੰਗ ਵਰਕਸ਼ਾਪ ਵਿਚ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੫ੀ ਤੀਕਸ਼ਨ ਸੂਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਵਰਕਸ਼ਾਪ ਵਿਚ ਐਕਸੀਅਨ ਵਿਜੇ ਕੁਮਾਰ ਨੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਸਵੱਛ ਭਾਰਤ ਗ੫ਾਮੀਣ ਅਧੀਨ ਪਿੰਡਾਂ ਵਿਚ ਬਣਨ ਵਾਲੇ ਘਰੇਲੂ ਪਖਾਨਿਆਂ ਅਤੇ ਜਲ ਸਪਲਾਈ ਦੇ ਪ੫ੋਗਰਾਮ ਕੰਪੋਨੈਟ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਸ੫ੀ ਤੀਕਸ਼ਨ ਸੂਦ ਨੇ ਕਿਹਾ ਕਿ ਸਵੱਛ ਭਾਰਤ ਗ੫ਾਮੀਣ ਮਿਸ਼ਨ ਤਹਿਤ ਹਲਕੇ ਦੇ 20 ਪਿੰਡਾਂ ਨੂੰ ਸ਼ੋਚ ਮੁਕਤ ਬਣਾਉਣ ਲਈ ਚੁਣਿਆ ਗਿਆ ਹੈ। ਚੁਣੇ ਗਏ ਹਰ ਪਿੰਡ ਵਿਚ 15,000 ਰੁਪਏ ਦੀ ਲਾਗਤ ਨਾਲ ਪਖਾਨੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ 31 ਦਸੰਬਰ 2016 ਤੱਕ ਜ਼ਿਲ੍ਹੇ ਦੇ ਹਰ ਪਿੰਡ ਨੂੰ ਸ਼ੋਚ ਮੁਕਤ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੁੱਲ੍ਹੇ ਵਿਚ ਸ਼ੋਚ ਨਾ ਜਾਣ। ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਲਾਗੂ ਕਰਕੇ ਪਿੰਡਾਂ ਵਿਚ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਪਹੰੁਚਾਇਆ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੀ ਪਾਣੀ ਦੀ ਲਿਕੇਜ ਨੂੰ ਠੀਕ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੌਜੂਦ ਵੱਖ-ਵੱਖ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਤੇ ਐਸ ਡੀ ਓ ਮਨਜੀਤ ਸਿੰਘ ਸਹੋਤਾ, ਐਸ ਡੀ ਓ ਗੁਰਪ੫ੀਤ ਸਿੰਘ, ਜੇ ਈ ਮਨੀਸ਼ ਤਲਵਾੜ, ਜੀਵਨ ਕੁਮਾਰ, ਉਪ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਰਾਮਦੇਵ ਯਾਦਵ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰ ਹਾਜ਼ਰ ਸਨ।
ਫੋਟੋ 129 ਪੀ - ਟਰੇਨਿੰਗ ਵਰਕਸ਼ਾਪ ਮੌਕੇ ਹਾਜ਼ਰ ਤੀਕਸ਼ਨ ਸੂਦ ਤੇ ਹੋਰ।