-ਬਰਗਾੜੀ ਕਾਂਡ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਰਾਹੀਂ ਕਰਵਾਈ ਜਾਵੇ : ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ
ਮਹਿੰਦਰ ਸਿੰਘ ਅਰਲੀਭੰਨ, ਕਲਾਨੌਰÊ
ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਖੰਨਾ ਚਮਾਰਾਂ ਵਿਖੇ ਸ਼ਹੀਦ ਕਰਤਾਰ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ 2009 ਦੌਰਾਨ ਸ਼ਹੀਦ ਹੋਏ ਮਜ਼ਾਰੇ ਸ਼ਹੀਦ ਕਸ਼ਮੀਰ ਸਿੰਘ ਅਤੇ ਬਲਵਿੰਦਰ ਸਿੰਘ ਦੀ ਛੇਵੀਂ ਬਰਸੀ ਸ਼ਹੀਦੀ ਕਾਨਫਰੰਸ ਕੀਤੀ ਗਈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ, ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਰਘਬੀਰ ਸਿੰਘ, ਕਿਸਾਨ ਸਭਾ ਦੇ ਆਗੂ ਕਾਮਰੇਡ ਗੁਲਜਾਰ ਸਿੰਘ, ਸੀਪੀਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਜਾਰੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਅਤੇ ਬੇਜ਼ਮੀਨੇ ਮਜ਼ਦੂਰਾਂ ਦੇ ਵਿਆਹੇ ਪਰਿਵਾਰ ਨੂੰ ਪਲਾਟ ਅਤੇ 3 ਲੱਖ ਰੁਪਏ ਦੀ ਰਾਸ਼ੀ ਦੀ ਗ੫ਾਂਟ ਦੇਵੇ। ਬੁਲਾਰਿਆਂ ਨੇ ਕਿਹਾ ਮੰਡੀਆਂ ਵਿਚ 1121 ਅਤੇ 1509 ਬਾਸਮਤੀ ਦੀ ਕਿਸਾਨਾਂ ਦੀ ਹੋਈ ਲੁੱਟ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ ਅਤੇ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਪੰਜਾਬ ਵਿਚ ਅਮਨ ਸਾਂਤੀ ਬਹਾਲ ਕਰਨ ਤੋਂ ਅਸਮਰਥ ਰਹੀ ਹੈ।
ਉਨ੍ਹਾਂ ਮੰਗ ਕੀਤੀ ਹੈ ਸੁਪਰੀਮ ਕੋਰਟ ਦੇ ਜੱਜ ਰਹੀ ਬਰਗਾੜੀ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਅਸਲ ਦੋਸ਼ੀਆਂ ਦੇ ਚਿਹਰੇ ਸਾਹਮਣੇ ਲਿਆਂਦੇ ਜਾਣ ਉਨ੍ਹਾਂ ਕਿਹਾ ਪੰਜਾਬ ਸਰਕਾਰ 2017 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੀਆਂ ਗਤੀਵਿਧੀਆਂ ਕਰਵਾ ਰਹੀ ਹੈ। ਉਨ੍ਹਾਂ ਨੇ ਪੰਜਾਬ ਦੀ ਜਨਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਸੈਂਕੜੇ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।