ਹਰਜਿੰਦਰ ਸਿੰਘ ਗੋਲ੍ਹਣ, ਭਿੱਖੀਵਿੰਡ : ਪਿੰਡ ਮਾੜੀ ਨੌਆਬਾਦ ਵਿਖੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਥਾਣਾ ਭਿੱਖੀਵਿੰਡ ਦੇ ਐਸਐਚਓ ਰਵੀਸ਼ੇਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਭਿੱਖੀਵਿੰਡ ਦੇ ਏਐਸਆਈ ਨਛੱਤਰ ਸਿੰਘ ਨੇ ਕਿਹਾ ਕਿ ਮਿ੍ਰਤਕ ਵਿਅਕਤੀ ਦੀ ਪਛਾਣ ਨਹੀ ਹੋ ਸਕੀ ਅਤੇ ਉਸ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪੱਟੀ ਭੇਜ ਦਿੱਤਾ ਗਿਆ। ਸ਼ਨਾਖਤ ਲਈ 72 ਘੰਟਿਆਂ ਤਕ ਲਾਸ਼ ਹਸਪਤਾਲ ਦੇ ਮੁਰਦਾਘਰ ਰੱਖੀ ਜਾਵੇਗੀ। ਨਛੱਤਰ ਸਿੰਘ ਨੇ ਕਿਹਾ ਕਿ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਕੁੱਦਮਾ ਨੰਬਰ 129 ਧਾਰਾ 304 ਏ, 279 ਆਈਪੀਸੀ ਅਧੀਨ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
↧