ਹਰਜੋਤ ਸਿੰਘ ਅਰੋੜਾ, ਲੁਧਿਆਣਾ : ਸਿੰਚਾਈ ਮੰਤਰੀ ਪੰਜਾਬ ਸ਼ਰਨਜੀਤ ਸਿੰਘ ਿਢੱਲੋਂ ਨੇ ਅੱਜ ਇਕ ਸਮਾਗਮ ਦੌਰਾਨ ਕਿਹਾ ਕਿ ਕੁੱਝ ਲੋਕ ਰਾਜ ਦੇ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ 'ਚ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੁੱਝ ਵਿਦੇਸ਼ਾਂ ਵਿੱਚ ਵਸੇ ਲੋਕ ਪੰਜਾਬ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਵਿੱਚ ਹਨ। ਿਢੱਲੋਂ ਨੇ ਇਨ੍ਹਾਂ ਸ਼ਬਦਾਂ ਦਾ ਪ੫ਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਿਢੱਲੋਂ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਸਮਾਗਮ ਵਿੱਚ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ 160 ਪਿੰਡਾਂ ਦੇ ਲੋਕ ਨੂੰ 'ਸਵੱਛ ਭਾਰਤ ਮਿਸ਼ਨ' ਅਤੇ ਵਾਟਰ ਸਪਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਿਢੱਲੋਂ ਨੇ ਕਿਹਾ ਕਿ ਕੁੱਝ ਫਿਰਕੂ ਤਾਕਤਾਂ ਨੇ ਪੰਜਾਬ ਦੇ ਲੋਕਾਂ ਨੂੰ ਭੜਕਾਇਆ ਹੈ ਅਤੇ ਅਜਿਹੇ ਲੋਕਾਂ ਦਾ ਮੁੱਖ ਮਕਸਦ ਸੂਬੇ ਵਿਚਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੂੰ ਅਸਥਿਰ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਅਜਿਹੀਆਂ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਜੋ ਸੂਬੇ ਦੇ ਅਮਨ, ਆਪਸੀ ਸਾਂਝ ਅਤੇ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ 'ਚ ਹਨ। ਉਨ੍ਹਾਂ ਕਿਹਾ ਕਿ ਬੇਹੱਦ ਦੁਖ ਦੀ ਗੱਲ ਹੈ ਕਿ ਅਜਿਹੇ ਵਿਅਕਤੀ ਜਿਨ੍ਹਾਂ ਦਾ 'ਅਪਰੇਸ਼ਨ ਬਲਿਊ ਸਟਾਰ' ਵਿੱਚ ਹੱਥ ਸੀ, ਉਹੀ ਵਿਦੇਸ਼ੀ ਵਿਅਕਤੀ ਅੱਜ ਵੀ ਫਿਰਕੂ ਤਾਕਤਾਂ ਦਾ ਸੁਆਗਤ ਕਰ ਰਹੇ ਹਨ। ਿਢੱਲੋਂ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਏ 160 ਪਿੰਡਾਂ ਦੇ ਪੰਚ-ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਵਿਕਾਸ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਾਲ ਵਿੱਚ ਹਰ ਘਰ ਵਿੱਚ ਲੈਟਰੀਨ ਅਤੇ ਸਾਫ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਕਸਦ ਤਹਿਤ ਹਰੇਕ ਲਾਭਪਾਤਰੀਆਂ ਨੂੰ ਲੈਟਰੀਨ ਬਣਾਉਣ ਲਈ 15 ਹਜ਼ਾਰ ਅਤੇ ਵਾਟਰ ਸਪਲਾਈ ਕੁਨੈਕਸ਼ਨ ਲੈਣ ਲਈ 1300 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਆਪਣੇ ਹਲਕੇ ਵਿੱਚ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਵਿਕਾਸ ਕੰਮਾਂ ਲਈ ਵੀ ਗ੫ਾਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਿਮਰਨਜੀਤ ਸਿੰਘ ਿਢੱਲੋਂ, ਆਰਕੇ ਭੰਡਾਰੀ ਸੁਪਰਡੈਂਟ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਕਸੀਅਨ ਜਸਵਿੰਦਰ ਸਿੰਘ ਚਾਹਲ ਤੇ ਅੰਮਿ੫ਤਪਾਲ ਸਿੰਘ ਗਿੱਲ, ਮਨਿੰਦਰ ਸਿੰਘ ਨੱਤ ਸਰਪੰਚ ਕਾਕੋਵਾਲ ਤੋਂ ਇਲਾਵਾ ਹੋਰ ਪਿੰਡਾਂ ਦੇ ਸਰਪੰਚ-ਪੰਚ ਤੇ ਪਤਵੰਤੇ ਵਿਅਕਤੀ ਹਾਜ਼ਰ ਸਨ।
↧